Encounter News Punjabi

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

WhatsApp Channel Join Now

ਚੰਡੀਗੜ੍ਹ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਨੂੰ ਸਿਜਦਾ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਨੇ 12 ਸਾਲ ਤੋਂ ਧਰਮ ਤੇ ਜਾਤੀ ਦੇ ਆਧਾਰ ਉੱਤੇ ਵੰਡੀਆਂ ਪਾਉਣ ਵਾਲੀ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ ਹਨ।

ਮੀਤ ਹੇਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਸੈਲਫੀ ਵੀਡਿਓ ਬਣਾਉਣ ਨੇ ਸਾਬਤ ਕਰ ਦਿੱਤਾ ਕਿ ਸਿੱਖਿਆ, ਬੇਰੋਜ਼ਗਾਰੀ ਜਿਹੇ ਹੀ ਅਸਲ ਮੁੱਦੇ ਹਨ ਜਿਨ੍ਹਾਂ ਤੋਂ ਭਾਜਪਾ ਭੱਜ ਰਹੀ ਹੈ। ਜੰਤਰ-ਮੰਤਰ ਅੰਦੋਲਨ ਨੇ ਭਾਜਪਾ ਸਰਕਾਰ ਦਾ ਚਿਹਰਾ ਨੰਗਾ ਕਰ ਦਿੱਤਾ ਅਤੇ ਭਾਜਪਾ ਦੀਨਨਫ਼ਰਤ ਦੀ ਰਾਜਨੀਤੀ ਨੂੰ ਕਰਾਰੀ ਚੋਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪਤਾ ਹੈ ਕਿ ਸਿੱਖਿਆ ਦੇ ਮੁੱਦੇ ਉੱਤੇ ਉਸ ਕੋਲ ਕੋਈ ਜਵਾਬ ਨਹੀਂ ਹੈ।

ਲੋਕ ਸਭਾ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਨੂੰ ਸੈਲਫੀ ਵੀਡਿਓ ਰਾਹੀਂ ਸਪੱਸ਼ਟੀਕਰਨ ਦੇਣਾ ਕੇਂਦਰ ਸਰਕਾਰ ਦੀ ਬੁਖਲਾਹਟ ਤੇ ਘਬਰਾਹਟ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸੋਧਨਾ ਬਿੱਲ ਰਾਹੀਂ ਵੱਡੇ ਦਮਗਜ਼ੇ ਮਾਰਨ ਵਾਲੀ ਕੇਂਦਰ ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਜਿਸ ਨੂੰ ਉਹ ਵੱਡੇ ਸੁਧਾਰ ਦੱਸ ਰਹੇ ਹਨ, ਉਹ ਵਿਸ਼ਵ ਦੇ ਛੋਟੇ-ਛੋਟੇ ਮੁਲਕਾਂ ਅੰਦਰ ਪਹਿਲਾਂ ਹੀ ਵਿਵਸਥਾਵਾਂ ਚੱਲ ਰਹੀਆਂ ਹਨ।

ਮੀਤ ਹੇਅਰ ਨੇ ਕਿਹਾ ਕਿ ਨਵੇਂ ਬਿੱਲ ਵਿੱਚ ਸਜ਼ਾ ਵਧਾਉਣ ਦੀ ਤਜਵੀਜ਼ ਹੈ ਜਦੋਂ ਕਿ ਸਜ਼ਾ ਦੀ ਵਿਵਸਥਾ ਪਹਿਲਾਂ ਹੀ ਮੌਜੂਦ ਪਰ 2024 ਤੋਂ ਕਿਸੇ ਨੂੰ ਸਜ਼ਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ।

All news on Encounter News is computer-generated and sourced from third parties. Please read and verify carefully. We will not be responsible for any issues. 

Encounter News
Encounter News
Encounter Media Group

Latest Articles

Punjab Government Gifts Canal Irrigation to Farmers of 42 Villages in Ghanaur through Lift Irrigation System

16,932 acres to benefit from canal irrigation in Ghanaur constituency Chandigarh/Ghanaur: Punjab...

Punjab Taxation Department Steps Up Vat Dues Recovery: Harpal Singh Cheema

Property Auction Fetches Rs 1.21 Crore Chandigarh: The Punjab Taxation Department has...

Bhagwant Mann Govt Directs Education & Power Departments to Fast-Track Employee Demands: Harpal Singh Cheema

CHANDIGARH: Punjab Finance Minister and Chairman of the Cabinet Sub-Committee constituted...

MERI RASOI Ration kit Distribution crosses 33 Lakh mark

Ludhiana leads with distribution of over 3.86 Lakh Ration Kits, Amritsar...

Gurmeet Singh Khudian Hands Over Job Letters To 5 Recruits In Fisheries Dept

These appointments to strengthen technical capacity & research in fisheries sector:...

Comments

LEAVE A REPLY

Please enter your comment!
Please enter your name here